ਚੰਡੀਗੜ੍ਹ/ਵਿਸ਼ਵ ਟੀ.ਵੀ, 28 ਅਗਸਤ (ਬਿਉਰੋ ਚੀਫ਼ ਰਾਜਵਿੰਦਰ ਕੌਰ, ਰਿਪੋਰਟਰ ਰੀਚਾ ਮਹਿਰਾ)- ਕੋਰੋਨਾ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ 23 ਵਿਧਾਇਕ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉੱਥੇ ਅੱਜ ਦੇਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 7 ਦਿਨਾਂ ਲਈ ਇਕਾਂਤਵਾਸ ਹੋ ਗਏ ਹਨ। ਸੂਤਰਾਂ ਮੁਤਾਬਿਕ ਜੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ ਜਦੋਂ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ। ਉਸ ਵਕਤ ਉਹ ਕੋਰੋਨਾ ਪਾਜੀਟਿਵ ਸਨ। ਇਹ ਸਾਰੀ ਘਟਨਾ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਦੇਰ ਸ਼ਾਮ 7 ਦਿਨਾਂ ਲਈ ਇਕਾਂਤਵਾਸ 'ਚ ਚਲੇ ਗਏ ਹਨ।

ਕੈਪਟਨ ਅਮਰਿੰਦਰ ਸਿੰਘ 7 ਦਿਨਾਂ ਲਈ ਹੋਏ ਇਕਾਂਤਵਾਸ।