ਪੜ੍ਹੋ- ਦੋ ਮਹੀਨਿਆਂ ਤੋਂ ਬੰਦ ਪਈ ਰੇਲ ਆਵਾਜਾਈ ਨੂੰ ਮੁੜ ਕੀਤਾ ਜਾਵੇਗਾ ਬਹਾਲ।
ਪੜ੍ਹੋ- ਦੋ ਮਹੀਨਿਆਂ ਤੋਂ ਬੰਦ ਪਈ ਰੇਲ ਆਵਾਜਾਈ ਨੂੰ ਮੁੜ ਕੀਤਾ ਜਾਵੇਗਾ ਬਹਾਲ।

ਚੰਡੀਗੜ੍ਹ, 22 ਨਵੰਬਰ (ਰਾਜਵਿੰਦਰ ਕੌਰ, ਹਰਿੰਦਰ ਮੁੰਡੀ, ਰੀਚਾ ਮਹਿਰਾ)-

ਦੋ ਮਹੀਨਿਆਂ ਤੋਂ ਬੰਦ ਪਈ ਰੇਲ ਆਵਾਜਾਈ ਨੂੰ ਮੁੜ ਬਹਾਲ ਕੀਤਾ ਜਾਵੇਗਾ। ਪਰ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 10 ਦਸੰਬਰ ਤੋਂ ਰੇਲਵੇ ਟਰੈਕ ਫਿਰ ਤੋਂ ਜਾਮ ਕੀਤੇ ਜਾਣਗੇ।

ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਖੇਤੀਬਾੜੀ ਬਿੱਲ ਕਾਰਨ ਅੰਦੋਲਨ ਦੇ ਰਾਹ ਤੁਰ ਪਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਮਸਲੇ ਨੂੰ ਸੁਲਝਾਉਣ ਲਈ ਕਿਸਾਨਾਂ ਨਾਲ ਮੀਟਿੰਗ ਕੀਤੀ।

ਪੰਜਾਬ ਦੇ ਕਪੈਟਨ ਅਮਰਿੰਦਰ ਸਿੰਘ ਦੀ ਵਿਚੋਲਗੀ ਕਾਰਨ ਕਿਸਾਨ ਰੇਲ ਮਾਰਗ ਨੂੰ ਬਹਾਲ ਕਰਨ ਲਈ ਸਹਿਮਤ ਹੋ ਗਏ ਹਨ।

ਕਿਸਾਨ ਜੱਥੇਬੰਦੀਆਂ ਨੇ ਪੰਜਾਬ ਵਿੱਚ ਯਾਤਰੀਆਂ ਅਤੇ ਮਾਲ ਦੀਆਂ ਗੱਡੀਆਂ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਵਿੱਚ ਸੋਮਵਾਰ ਤੋਂ ਯਾਤਰੀਆਂ ਅਤੇ ਮਾਲ ਦੀਆਂ ਰੇਲ ਗੱਡੀਆਂ ਚੱਲਣਗੀਆਂ।

ਇਸਦੇ ਨਾਲ ਹੀ ਕਿਸਾਨ ਸਮੂਹਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਫੈਸਲਾ ਪੰਜਾਬ ਜਾਂ ਕੇਂਦਰ ਸਰਕਾਰ ਦੇ ਦਬਾਅ ਹੇਠ ਨਹੀਂ ਲਿਆ ਗਿਆ, ਬਲਕਿ ਰਾਜ ਦੇ ਲੋਕਾਂ ਦੇ ਹਿੱਤ ਵਿੱਚ ਅਤੇ ਰਾਜ ਦੀ ਆਰਥਿਕ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।

ਟ੍ਰੇਨ ਨੂੰ ਚੱਲਣ ਦੀ ਆਗਿਆ ਦਿੰਦੇ ਹੋਏ ਕਿਸਾਨ ਸਮੂਹਾਂ ਨੇ ਕੇਂਦਰ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਵੀ ਦੇ ਦਿੱਤਾ ਹੈ।

ਕਿਹਾ ਗਿਆ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 10 ਦਸੰਬਰ ਤੋਂ ਮੁੜ ਰੇਲ ਪੱਟੜੀਆਂ ਜਾਮ ਕਰ ਦਿੱਤੀਆਂ ਜਾਣਗੀਆਂ।

ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਜੱਥੇਬੰਦਿਆ ਨੇ ਰੇਲ ਚਲਾਉਣ ਦੀ ਆਗਿਆ ਦੇ ਦਿੱਤੀ ਹੈ ਪਰ ਸੰਘਰਸ਼ ਜਾਰੀ ਰਹੇਗਾ।

ਰਿਲਾਇੰਸ ਪੈਟਰੋਲ ਪੰਪ ਦੇ ਬਾਹਰ, ਭਾਜਪਾ ਨੇਤਾਵਾਂ ਦੇ ਦਫਤਰਾਂ ਅਤੇ ਘਰਾਂ ਦੇ ਬਾਹਰ, ਟੋਲ ਪਲਾਜ਼ਾ 'ਤੇ ਧਰਨਾ ਜਾਰੀ ਰਹੇਗਾ।